ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, 8 ਦਸੰਬਰ-
ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਭਲਕੇ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਸ. ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਸ. ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।