ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਪਾਕਿਸਤਾਨ ਦੇ ਸਿੱਖ ਆਗੂਆਂ ਨੇ ਵੀ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ, ੮ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ‘ਤੇ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੰਦੇਸ਼ ਵਿਚ ਐਮ.ਪੀ. ਸ. ਢੇਸੀ ਨੇ ਕਿਹਾ ਕਿ ਤੁਹਾਡੇ ਪਰਿਵਾਰ ਲਈ ਇਹ ਇਕ ਵੱਡਾ ਸਦਮਾ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਵਾਹਿਗੁਰੂ ਦਾ ਭਾਣਾ ਹੈ, ਜਿਸ ਨੂੰ ਟਾਲਿਆ ਨਹੀਂ ਜਾ ਸਕਦਾ। ਸ. ਢੇਸੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ। ਇਸੇ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ, ਸਕੱਤਰ ਸ. ਅਮੀਰ ਸਿੰਘ, ਪਾਕਿਸਤਾਨ ਦੇ ਸਿੱਖ ਆਗੂ ਸ. ਰਮੇਸ਼ ਸਿੰਘ ਅਰੋੜਾ ਅਤੇ ਸ. ਮਹਿੰਦਰਪਾਲ ਸਿੰਘ (ਦੋਵੇਂ ਪਾਰਲੀਮਾਨੀ ਸਕੱਤਰ), ਸ. ਬਿਸ਼ਨ ਸਿੰਘ, ਬਾਬਾ ਅਮਰਜੀਤ ਸਿੰਘ ਪਿਸ਼ਾਵਰ ਤੇ ਬਾਬਾ ਗੁਰਪਾਲ ਸਿੰਘ ਤੇ ਹੋਰਾਂ ਨੇ ਵੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ।