ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)
ਅੰਮ੍ਰਿਤਸਰ, ੧੭ ਅਗਸਤ- ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ‘ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਅਖਿਆ ਕਿ ਸਿੱਖ ਕੌਮ ਹਮੇਸ਼ਾ ਹੀ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਮੱਦਦ ਲਈ ਮੋਹਰੀ ਰਹੀ ਹੈ ਅਤੇ ਕੇਰਲਾ ਵਿਚ ਆਈ ਇਸ ਕੁਦਰਤੀ ਆਫਤ ਸਮੇਂ ਵੀ ਹਮਦਰਦੀ ਭਰੀ ਭਾਵਨਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਲੋੜ ਸਮਝੀ ਜਾਵੇਗੀ ਉਸ ਲਈ ਸਹਾਇਤਾ ਦੇਣ ਲਈ ਕਾਰਜ ਕੀਤੇ ਜਾਣਗੇ।