ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 22 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਸਿੱਖ ਵਿਦਵਾਨ ਸ. ਤਲਵਿੰਦਰ ਸਿੰਘ ਬੁੱਟਰ ਵੀ ਮੌਜੂਦ ਸਨ।