ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੫ ਅਗਸਤ- ਹਵਾਈ ਫ਼ੌਜ ਵਿਚ ਭਰਤੀ ਹੋਣ ਲਈ ਜਲੰਧਰ ਵਿਖੇ ਪੁੱਜੇ ਨੌਜੁਆਨਾਂ ਉੱਪਰ ਬਿਜਲੀ ਦੀ ਹਾਈ ਵੋਲਟੇਜ ਤਾਰ ਡਿੱਗਣ ਦੀ ਘਟਨਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਵੱਡੀ ਗਿਣਤੀ ਵਿਚ ਭਰਤੀ ਲਈ ਪੁੱਜੇ ਨੌਜੁਆਨਾਂ ਲਈ ਢੁੱਕਵੇਂ ਪ੍ਰਬੰਧ ਹੋਣੇ ਚਾਹੀਦੇ ਸਨ। ਭਾਈ ਲੌਂਗੋਵਾਲ ਨੇ ਜ਼ਖ਼ਮੀ ਹੋਏ ਨੌਜੁਆਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਨੌਜੁਆਨਾਂ ਨੂੰ ਸ਼੍ਰੋਮਣੀ ਕਮੇਟੀ ਮੈਡੀਕਲ ਸੇਵਾਵਾਂ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਖ਼ਮੀ ਸ਼੍ਰੋਮਣੀ ਕਮੇਟੀ ਦੀ ਮੈਡੀਕਲ ਸੰਸਥਾ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਦਾਖ਼ਲ ਹੋਵੇਗਾ ਤਾਂ ਉਸ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।