ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਲੁਧਿਆਣਾ, 18 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਸਿੱਧ ਖੇਤੀ ਵਿਗਿਆਨੀ, ਉੱਘੇ ਵਿਦਵਾਨ ਤੇ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਡਾ. ਗਿੱਲ ਦੇ ਚਲਾਣਾ ਕਰ ਜਾਣ ‘ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਇਥੇ ਉਨ੍ਹਾਂ ਦੇ ਗ੍ਰਹਿ ਪੁੱਜੇ ਸਨ। ਇਸ ਮੌਕੇ ਭਾਈ ਲੌਂਗੋਵਾਲ ਦੇ ਨਾਲ ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਹੋਰ ਵੀ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਾ. ਖੇਮ ਸਿੰਘ ਗਿੱਲ ਦੇ ਸਪੁੱਤਰ ਸ. ਰਣਜੀਤ ਸਿੰਘ ਕੁੱਕੀ, ਉਨ੍ਹਾਂ ਦੀ ਬੇਟੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉੱਘੇ ਸਿੱਖ ਖੇਤੀ ਖੋਜ ਵਿਗਿਆਨੀ ਦੀ ਘਾਲਣਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਪ੍ਰਸਿੱਧੀ ਵਾਲੇ ਸਿੱਖਾਂ ਵਿਚ ਡਾ. ਗਿੱਲ ਦਾ ਨਾਂ ਸ਼ੁਮਾਰ ਰੱਖਦਾ ਹੈ ਅਤੇ ਉਹ ਨਵੇਂ ਖੇਤੀ ਵਿਗਿਆਨੀਆਂ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਦੀ ਵਿਦਵਤਾ ਕਾਰਨ ਹੀ ਉਨ੍ਹਾਂ ਨੂੰ ਬੜੂ ਸਾਹਿਬ ਸੰਸਥਾਵਾਂ ਦੇ ਡਾਇਰੈਕਟਰ ਵਜੋਂ ਸੇਵਾ ਕਰਨ ਦਾ ਮਾਣ ਮਿਲਿਆ।
ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਇਥੇ ਜੀਐਨਈ ਕਾਲਜ ਵਿਖੇ ਹੋਈ ਇਕੱਤਰਤਾ ਦੌਰਾਨ ਡਾ. ਖੇਮ ਸਿੰਘ ਗਿੱਲ ਦੇ ਚਲਾਣੇ ‘ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ ਹੈ।