ਅੰਮ੍ਰਿਤਸਰ, 18 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੂਰਬੀ ਲਦਾਖ ਦੀ ਗਲਵਾਨ ਘਾਟੀ ਵਿਖੇ ਦੇਸ਼ ਦੀ ਰਖਵਾਲੀ ਲਈ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਫ਼ੌਜੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਫ਼ੌਜੀਆਂ ਵਿਚ ਨਾਇਬ ਸੂਬੇਦਾਰ ਸ. ਮਨਦੀਪ ਸਿੰਘ ਤੇ ਸ. ਸਤਨਾਮ ਸਿੰਘ, ਸਿਪਾਹੀ ਸ. ਗੁਰਤੇਜ ਸਿੰਘ ਤੇ ਸ. ਗੁਰਬਿੰਦਰ ਸਿੰਘ ਪੰਜਾਬ ਨਾਲ ਸਬੰਧਤ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀਆਂ ਜਾਨਾਂ ਵਾਰਨ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਕੀਤੀ। Post navigation ਉੱਤਰ ਪ੍ਰਦੇਸ਼ ’ਚ ਸਿੱਖ ਦੀ ਕੁੱਟਮਾਰ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਨਖੇਧੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਵੱਲੋਂ 150 ਕੁਇੰਟਲ ਦਾਲ ਭੇਟ