ਅੰਮ੍ਰਿਤਸਰ, 1 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਕੋਰੋਨਾਵਾਇਰਸ ਪਾਜ਼ੀਟਿਵ ਪਾਏ ਜਾਣ ਮਗਰੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਭਾਈ ਲੌਂਗੋਵਾਲ ਨੇ ਸਾਬਕਾ ਹਜ਼ੂਰੀ ਰਾਗੀ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦਿਆਂ ਆਸ ਪ੍ਰਗਾਈ ਕਿ ਭਾਈ ਨਿਰਮਲ ਸਿੰਘ ਖਾਲਸਾ ਜਲਦ ਤੰਦਰੁਸਤ ਹੋਣਗੇ। ਬੁਲਾਰੇ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਰਾਗੀ ਵਜੋਂ ਬੀਤੇ ਕੁਝ ਸਾਲ ਪਹਿਲਾਂ ਸੇਵਾਮੁਕਤ ਹੋ ਚੁਕੇ ਭਾਈ ਨਿਰਮਲ ਸਿੰਘ ਖਾਲਸਾ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਸੰਗਤਾਂ ਦੀਆਂ ਅਰਦਾਸਾਂ ਉਨ੍ਹਾਂ ਦੇ ਨਾਲ ਹਨ। Post navigation ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ੁੰਮੇਵਾਰੀ ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ