ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੭ ਸਤੰਬਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ। ਭਾਈ ਜਸਵੰਤ ਸਿੰਘ ਨੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਿਆਂ ਵਾਲਿਆਂ ਨਾਲ ਵਿਚਰਦਿਆਂ ਧਾਰਮਿਕ ਖੇਤਰ ਵਿਚ ਪ੍ਰਵੀਨਤਾ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦੇ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੰਦਿਆਂ ਆਖਿਆ ਕਿ ਧਰਮ ਪ੍ਰਚਾਰ ਦੇ ਖੇਤਰ ਵਿਚ ਭਾਈ ਜਸਵੰਤ ਸਿੰਘ ਨੇ ਉਚੇਚੇ ਯਤਨ ਕੀਤੇ। ਉਹ ਕੈਨੇਡਾ ਵਿਖੇ ਵੀ ਸਿੱਖੀ ਦੇ ਪ੍ਰਚਾਰ ਲਈ ਲਗਾਤਾਰ ਕਾਰਜਸ਼ੀਲ ਰਹੇ। ਉਨ੍ਹਾਂ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਵਾ ਕੀਤਾ।