ਅੰਮ੍ਰਿਤਸਰ, 30 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿਖਰ ਕੇ ਸਾਹਮਣੇ ਆਈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਰਵੀ ਸਿੰਘ ਜਿਹੇ ਸਿੱਖ ਸਾਡਾ ਮਾਣ ਹਨ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਉਹ ਜਲਦ ਸਿਹਤਯਾਬ ਹੋਣ ਉਪਰੰਤ ਫਿਰ ਤੋਂ ਮਨੁੱਖਤਾ ਦੀ ਸੇਵਾ ਦਾ ਕਾਫਲਾ ਅੱਗੇ ਤੋਰਨ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਦੁਆਵਾਂ ਭਾਈ ਰਵੀ ਸਿੰਘ ਦੇ ਨਾਲ ਹਨ। Post navigation ਸ਼੍ਰੋਮਣੀ ਕਮੇਟੀ ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਪਾਸ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ