ਅੰਮ੍ਰਿਤਸਰ, 15 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਸੰਸਦ ਮੈਂਬਰ ਸ. ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਗੁਰਦਾਸ ਸਿੰਘ ਬਾਦਲ ਨੇ ਹਮੇਸ਼ਾ ਹੀ ਪੰਜਾਬ ਦੇ ਸਰੋਕਾਰਾਂ ਦੀ ਗੱਲ ਕੀਤੀ ਅਤੇ ਗਰੀਬਾਂ ਦੇ ਹਮਦਰਦ ਵਜੋਂ ਵਿਚਰੇ। ਉਨ੍ਹਾਂ ਦੇ ਸਮਾਜਿਕ ਖੇਤਰ ਵਿਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਸ. ਗੁਰਦਾਸ ਸਿੰਘ ਬਾਦਲ ਦੇ ਚਲਾਣੇ ਨਾਲ ਬਾਦਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਭਾਈ ਲੌਂਗੋਵਾਲ ਨੇ ਸ. ਪ੍ਰਕਾਸ਼ ਸਿੰਘ ਬਾਦਲ, ਸ. ਮਨਪ੍ਰੀਤ ਸਿੰਘ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਨਾਲ ਹਮਦਰਦੀ ਪ੍ਰਗਟਾਉਂਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। Post navigation ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵੱਲੋਂ ਮਾਨਵਤਾ ਦੀ ਚੜ੍ਹਦੀ ਕਲਾ ਲਈ ਸ਼ੁਰੂ ਕੀਤੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਹਰਿਆਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਜ਼ਾਵਾਂ-ਭਾਈ ਲੌਂਗੋਵਾਲ