ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੭ ਅਗਸਤ- ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਤਹਿਸੀਲ ਕਰਨਪੁਰ ਸ੍ਰੀ ਗੰਗਾਨਗਰ (ਰਾਜਿਸਥਾਨ) ਵਿਚ ਪੈਂਦੇ ਪਿੰਡ ੧੬ ਐਫ.ਐਫ. ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਮਾਤਾ ਜੀ ਦਾ ਚਲਾਣਾ ਦੁਖਦਾਈ ਹੈ। ਮਾਤਾ ਜੀ ਦਾ ਪੰਥਕ ਹਲਕਿਆਂ ਵਿਚ ਵੱਡਾ ਸਤਿਕਾਰ ਸੀ ਅਤੇ ਉਨ੍ਹਾਂ ਦੇ ਪੁੱਤਰ ਸ. ਸੁਖਦੇਵ ਸਿੰਘ ਸੁੱਖਾ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਰਤਾ ਪੁਰਖ ਦੇ ਚਰਨਾਂ ਵਿਚ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।