ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੪ ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੈੱਡ ਗ੍ਰੰਥੀ ਲਗਾਇਆ ਗਿਆ ਹੈ। ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਨੇ ਭਾਈ ਸਭਰਾ ਨੂੰ ਰਿਲੀਵ ਕਰਨ ਸਮੇਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਅਤੇ ਨਵੀਂ ਜ਼ੁੰਮੇਵਾਰੀ ਲਈ ਸ਼ੁਭ ਇਛਾਵਾ ਦਿੱਤੀਆਂ। ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ. ਜਗਜੀਤ ਸਿੰਘ ਜੱਗੀ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਦੀਆਂ ਬੇਹਤਰ ਸੇਵਾਵਾਂ ਨੂੰ ਦੇਖਦਿਆਂ ਇਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈ ਸੁਰਜੀਤ ਸਿੰਘ ਨੇ ਜਿਸ ਤਰ੍ਹਾਂ ਧਰਮ ਪ੍ਰਚਾਰ ਲਹਿਰ ਵਿਚ ਬਾਖੂਬੀ ਸੇਵਾਵਾਂ ਨਿਭਾਈਆਂ ਹਨ, ਇਸੇ ਤਰ੍ਹਾਂ ਹੀ ਬਤੌਰ ਹੈੱਡ ਗ੍ਰੰਥੀ ਵੀ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਤਨਦੇਹੀ ਨਾਲ ਕਾਰਜ ਕਰਨਗੇ। ਇਸ ਮੌਕੇ ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸੁਪ੍ਰਿੰਟੈਂਡੈਂਟ ਸ. ਬਲਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਮੌਜੂਦ ਸਨ।