ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 11 ਅਗਸਤ- ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੇ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਯਤਨ ਕੀਤੇ। ਜਕਰੀਆ ਖਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਨ ਦੀ ਯਾਦ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਸੰਗਤਾਂ ਵਿਚ ਇਤਿਹਾਸ ਪ੍ਰਤੀ ਜਾਗਰਤਾ ਪੈਦਾ ਹੋਵੇਗੀ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਰ ਤੇ ਹੋਰ ਮੌਜੂਦ ਸਨ।