ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 30 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਭਾਰਤੀ ਸਟੇਟ ਬੈਂਕ ਤੋਂ ਸੇਵਾ ਮੁਕਤ ਹੋਏ ਮੈਨੇਜਰ ਸ. ਨਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਨਰਿੰਦਰ ਸਿੰਘ ਨੇ ਸਟੇਟ ਬੈਂਕ ਆਫ਼ ਇੰਡੀਆ ਵਿਚ ਵੱਖ-ਵੱਖ ਅਹੁਦਿਆਂ ’ਤੇ ਲੰਮੀਆਂ ਸੇਵਾਵਾਂ ਨਿਭਾਈਆਂ ਹਨ। ਸ. ਨਰਿੰਦਰ ਸਿੰਘ ਨੇ ਸਟੇਟ ਬੈਂਕ ਦੀ ਜਲ੍ਹਿਆਂ ਵਾਲਾ ਬ੍ਰਾਂਚ ਵਿਚ ਬਤੌਰ ਮੈਨੇਜਰ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਵਧੀਆਂ ਸਹਿਯੋਗ ਦਿੱਤਾ ਹੈ। ਉਨ੍ਹਾਂ ਸ. ਨਰਿੰਦਰ ਸਿੰਘ ਸੇਵਾ ਮੁਕਤੀ ’ਤੇ ਵਧਾਈ ਦਿੰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਨੂੰ ਅਗਲੇਰੇ ਜੀਵਨ ਵਿਚ ਉਨ੍ਹਾਂ ਨੂੰ ਸਿਹਤਯਾਬੀ ਬਖਸ਼ਣ। ਇਸੇ ਦੌਰਾਨ ਸ. ਨਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੇ ਸਨਮਾਨ ਲਈ ਮਾਣ ਮਹਿਸੂਸ ਕਰਦੇ ਹਨ ਅਤੇ ਹਮੇਸ਼ਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਲਈ ਤਤਪਰ ਰਹਿਣਗੇ। ਇਸ ਮੌਕੇ ਸ. ਨਰਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11000/-ਰੁਪਏ ਸੇਵਾ ਵਜੋਂ ਭੇਟ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਜੀਤ ਸਿੰਘ ਜਲਾਲਉਸਮਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਆਦਿ ਹਾਜ਼ਰ ਸਨ।