ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

sਅੰਮ੍ਰਿਤਸਰ 19 ਦਸੰਬਰ (              ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਮੇਤ ਸਮੁੱਚੇ ਸੰਸਾਰ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ੨੨ ਦਸੰਬਰ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ ੧੧ ਵਜੇ ਤੋਂ ਲੈ ਕੇ ੧੧.੩੦ ਵਜੇ ਤੱਕ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕਰਨ।
        ਜ਼ਿਕਰਯੋਗ ਹੈ ਕਿ ੧੭੦੪ ਈਸਵੀਂ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਹੱਕ ਸੱਚ ਦੀ ਲੜਾਈ ਲੜਦਿਆਂ ਜ਼ਾਲਮ ਸ਼ਾਹੀ ਫੌਜਾਂ ਦੇ ਹੱਥੋਂ ਚਮਕੌਰ ਦੀ ਧਰਤੀ ਤੇ ਸ਼ਹਾਦਤ ਨੂੰ ਪ੍ਰਾਪਤ ਕਰ ਗਏ ਸਨ।ਗੁਰੂ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੂੰ ਸੂਬਾ ਸਰਹੰਦ ਦੇ ਜ਼ਾਲਮ ਵਜ਼ੀਰ ਖਾਂ ਨੇ ਨੀਂਹਾਂ ‘ਚ ਚਿਣਵਾਂ ਕੇ ਸ਼ਹੀਦ ਕਰ ਕਰਵਾ ਦਿੱਤਾ ਸੀ।
  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਾਹਿਬਜਾਦਿਆਂ ਦੇ ਸ਼ਹੀਦੀ ਜੋੜ ਮੇਲ ਸਮੇਂ ਆਉਣ ਵਾਲੀ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਲੰਗਰ ਦੇ ਪੰਡਾਲਾਂ ਵਿੱਚ ਮਰਯਾਦਾ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ।