ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸੋਮਵਾਰ, ੩੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੨ ਮਈ, ੨੦੨੫ (ਅੰਗ: ੭੨੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 16 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ  ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ। ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ। ਉਨ੍ਹਾ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ।