ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 9 ਜੂਨ (        ) ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਤੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ੧੦ ਤੋਂ ੧੨ ਜੂਨ ੨੦੧੬ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।
 ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ ਜੋ ੧੦ ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ ੯ ਵਜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਆਰੰਭ ਹੋ ਕੇ ਚੌਂਕ ਸੁਲਤਾਨਵਿੰਡ, ਚੌਂਕ ਘਿਉ ਮੰਡੀ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮਬਾਗ, ਗੋਲ ਹੱਟੀ ਚੌਕ, ਗੁਰਦੁਆਰਾ ਟਾਹਲੀ ਸਾਹਿਬ (ਸੰਤੋਖਸਰ), ਕਟੜਾ ਜੈਮਲ ਸਿੰਘ, ਕਟੜਾ ਘਨੱਈਆ ਚੌੰਂਕ, ਚੌਂਕ ਟੈਲੀਫੋਨ ਐਕਸਚੇਂਜ, ਕਟੜਾ ਸ਼ੇਰ ਸਿੰਘ, ਡੀ ਏ ਵੀ ਕਾਲਜ ਰੋਡ, ਅੰਦਰੂਨ ਹਾਥੀ ਗੇਟ, ਕਟੜਾ ਮੋਤੀ ਰਾਮ, ਲੋਹਗੜ੍ਹ ਗੇਟ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ।
  ਸ. ਬੇਦੀ ਨੇ ਦੱਸਿਆ ਕਿ ੧੨ ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ ੫ ਵਜੇ ਪੈਣਗੇ ਉਪਰੰਤ ੭ ਵਜੇ ਭਾਈ ਸੁਖਜਿੰਦਰ ਸਿੰਘ ਦਾ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਾ ਜੀ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।ਸਵੇਰੇ ੭.੦੦ ਤੋਂ ੮.੩੦ ਵਜੇ ਤੱਕ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਸ਼ਬਦ ਕੀਰਤਨ ਤੇ ਨਾਮ ਸਿਮਰਨ ਸਤਿਸੰਗ ਸਭਾ ਕੀਰਤਨ ਦੀਆਂ ਹਾਜ਼ਰੀਆਂ ਭਰਨਗੇ।ਉਪਰੰਤ ੮.੩੦ ਤੋਂ ੯.੩੦ ਵਜੇ ਤੱਕ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੁਖਵਾਕ ਦੀ ਕਥਾ ਕਰਨਗੇ।ਉਨ੍ਹਾਂ ਕਿਹਾ ਕਿ ਦੁਪਹਿਰ ੨ ਵਜੇ ਭਾਈ ਸੁਰਿੰਦਰ ਸਿੰਘ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੰਸਥਾ ਅਤੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ-ਸੁਸਾਇਟੀਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀਆਂ ਹਾਜ਼ਰੀਆਂ ਭਰਨਗੀਆਂ।
ਸ. ਬੇਦੀ ਨੇ ਕਿਹਾ ਕਿ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਸ਼ਾਮ ੪ ਵਜੇ ਤੋਂ ਦੇਰ ਰਾਤ ਤੀਕ ਹੋਵੇਗਾ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ, ਭਾਈ ਗੁਰਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ, ਬਾਬਾ ਦਰਸ਼ਨ ਸਿੰਘ ਗੁੰਮਟਾਲੇ ਵਾਲੇ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣਾ, ਨਿਸ਼ਕਾਮ ਕੀਰਤਨੀ ਜਥਾ ਜੋੜਾ ਘਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।