ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 16 ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਬਰਨਾਲਾ ਵਿਖੇ ਸਥਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸ. ਚਰਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸ. ਚਰਨ ਸਿੰਘ ਦੇ ਅਕਾਲ ਚਲਾਣੇ ਨੂੰ ਉਸਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਚਰਨ ਸਿੰਘ ਕੁਸ਼ਲ ਪ੍ਰਬੰਧਕਾਂ ਵਿਚ ਇਕ ਸਨ। ਉਨ੍ਹਾਂ ਕਿਹਾ ਕਿ ਬੇਸ਼ੱਕ ਸੰਸਾਰੀ ਰਿਸ਼ਤਿਆਂ ਕਰਕੇ ਮਨੁੱਖ ਦੇ ਅਕਾਲ ਚਲਾਣੇ ਕਾਰਨ ਉਸ ਦੇ ਨਜ਼ਦੀਕੀਆਂ ਨੂੰ ਗਹਿਰਾ ਸਦਮਾ ਪੁੱਜਦਾ ਹੈ ਪਰ ਕਰਤਾ ਪੁਰਖ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।