ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਅੰਮ੍ਰਿਤਸਰ, 13 ਫ਼ਰਵਰੀ-
ਯੂਰਪ ਦੇ ਪਹਿਲੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸੁਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਦੇ ਦਫ਼ਤਰ ਵਿਖੇ ਉਨ੍ਹਾਂ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਰਾਏਪੁਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ ਤੇ ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਹੋਰ ਮੌਜੂਦ ਸਨ।