ਅੰਮ੍ਰਿਤਸਰ, 17 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਗੈਰ-ਸੰਵਿਧਾਨਕ ਅਤੇ ਆਪਹੁਦਰੇ ਫੈਸਲਿਆਂ ਤੋਂ ਬਚਣਾ ਚਾਹੀਦਾ ਹੈ।
