ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

Raja hasanਅੰਮ੍ਰਿਤਸਰ 18 ਦਸੰਬਰ (       ) ਰਾਜਾ ਹਸਨ ਅੱਖਤਰ, ਪ੍ਰੈਜੀਡੈਂਟ ਅਜ਼ਾਦ ਗਰੁੱਪ, ਚੈਂਬਰ ਆਫ਼ ਕਾਮਰਸ, ਲਾਹੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਪ੍ਰਰਕਰਮਾ ਕਰਦੇ ਸਮੇਂ ਵੱਖ-ਵੱਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਤੇ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਅੱਖਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਤੇ ਸ਼ਾਂਤੀ ਦਾ ਮੁਜੱਸਮਾ ਹੈ।ਉਨ੍ਹਾਂ ਕਿਹਾ ਕਿ ਇਥੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ ਤੇ ਹਰ ਕੋਈ ਮੂੰਹ ਮੰਗੀਆਂ ਮੁਰਾਦਾਂ ਪਾ ਕੇ ਜਾਂਦਾ ਹੈ।
ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ, ਸ. ਸਤਬੀਰ ਸਿੰਘ ਓ ਐੱਸ ਡੀ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਬਚਨ ਸਿੰਘ ਇੰਚਾਰਜ ਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਮੌਜੂਦ ਸਨ।