ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਐਤਵਾਰ, ੧੨ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੫ ਮਈ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।



ਅੰਮ੍ਰਿਤਸਰ, 28 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਇਸ ਵਿਅਕਤੀ ਨੂੰ ਕਿਸੇ ਕਿਸਮ ਦੀ ਰਾਹਤ ਨਹੀਂ ਮਿਲਣੀ ਚਾਹੀਦੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਾਹੀਮ ’ਤੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਰਣਜੀਤ ਸਿੰਘ ਕਤਲ ਕੇਸ ਵਿੱਚ ਆਇਆ ਫੈਸਲਾ ਵੀ ਅਸੰਤੁਸ਼ਟੀਜਨਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਰਾਮ ਰਹੀਮ ਕਈ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਸੀਬੀਆਈ ਦਾ ਇਹ ਫਰਜ਼ ਹੈ ਕਿ ਉਹ ਰਣਜੀਤ ਸਿੰਘ ਕਤਲ ਕੇਸ ਦੀ ਅੱਗੇ ਠੋਸ ਪੈਰਵਾਈ ਯਕੀਨੀ ਬਣਾਵੇ ਤਾਂ ਜੋ ਜਾਂਚ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਨਾ ਟੁੱਟੇ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿੱਧ ਸੰਸਥਾ ਹੁੰਦਿਆਂ ਇੱਕ ਪੰਥ-ਦੋਖੀ ਵਿਅਕਤੀ ਰਾਮ ਰਹੀਮ ਵਿਰੁੱਧ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਸ ਦੇ ਪਰਿਵਾਰ ਦੀ ਸੰਭਵ ਮਦਦ ਲਈ ਵੀ ਤਿਆਰ ਹੈ।