ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 8 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੇਵਾ ਕਰਕੇ ਵਾਪਸ ਜਾ ਰਹੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਨੂੰ 100 ਫੁੱਟੀ ਰੋਡ ’ਤੇ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਵਾਪਸ ਜਾ ਰਹੇ ਸਨ ਕਿ 100 ਫੁੱਟੀ ਰੋਡ ’ਤੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ ਦੋ ਮੁਬਾਇਲ, ਏ. ਟੀ. ਐਮ, ਨਕਦੀ ਅਤੇ ਹੋਰ ਜ਼ਰੂਰੀ ਕਾਗਜਾਤ ਲੁੱਟ ਲਏ। ਸ. ਮਨਜੀਤ ਸਿੰਘ ਨੇ ਕਿਹਾ ਇਸ ਸਬੰਧੀ ਭਾਈ ਮਹਾਂਬੀਰ ਸਿੰਘ ਵੱਲੋਂ ਥਾਣਾ ਬੀ. ਡਵੀਜ਼ਨ ਵਿਖੇ ਐਫ.ਆਈ.ਆਰ ਦਰਜ਼ ਕਰਵਾ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਸੰਗਤਾਂ ਬਿਨ੍ਹਾਂ ਭੈਅ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਤੇ ਦਰਸ਼ਨਾਂ ਲਈ ਆ ਸਕਣ।