ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 31 ਮਾਰਚ – ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਲੰਗਰ ਸੇਵਾ ਲਈ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਸਹਾਇਤਾ ਰਾਸ਼ੀ ਦੇਣ ਵਾਲੀਆਂ ਸ਼ਖ਼ਸੀਅਤਾਂ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਅੰਮ੍ਰਿਤਸਰ ਨਿਵਾਸੀ ਸ. ਗੁਰਦੀਪ ਸਿੰਘ ਸ਼ਾਮਲ ਹਨ। ਸ. ਗੁਰਦੀਪ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ 50 ਹਜ਼ਾਰ ਰੁਪਏ ਭੇਟ ਕੀਤੇ ਹਨ। ਇਸੇ ਤਰ੍ਹਾਂ ਡਾ. ਰੂਪ ਸਿੰਘ ਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾਵਾਚਕ ਨੇ 21-21 ਹਜ਼ਾਰ ਰੁਪਏ ਸੇਵਾ ਲਈ ਦਿੱਤੇ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਮੁਸ਼ਕਲ ਦੀ ਘੜੀ ਗੁਰੂ ਘਰ ਤੋਂ ਲੋੜਵੰਦਾਂ ਲਈ ਪਹੁੰਚਾਈ ਜਾ ਰਹੀ ਲੰਗਰ ਸੇਵਾ ਬਹੁਤ ਵੱਡੀ ਸੇਵਾ ਹੈ, ਇਸ ਲਈ ਸਭ ਨੂੰ ਸਹਿਯੋਗੀ ਬਣਨਾ ਚਾਹੀਦਾ ਹੈ।