ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135


ਅੰਮ੍ਰਿਤਸਰ, 14 ਅਪ੍ਰੈਲ- ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਨੇ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸਂੌਪਿਆ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰਾਂ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਸੇਵਾ ਭੇਜਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੇ ਸ. ਸੁਖਵਰਸ਼ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਹੋਰ ਮੌਜੂਦ ਸਨ।