ਅੰਮ੍ਰਿਤਸਰ ੧੯ ਨਵੰਬਰ ( ) ਬੀਬਾ ਗੁਰਜੀਤ ਕੌਰ ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਪਠਾਨਕੋਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਬੀਬੀ ਗੁਰਜੀਤ ਕੌਰ ਨਾਲ ਉਨ੍ਹਾਂ ਦੇ ਪਤੀ ਸ੍ਰੀ ਦੀਪਾਂਸ਼ੂ ਬਖਸ਼ੀ ਤੇ ਰੀਡਰ ਸ੍ਰੀ ਦੇਸਰਾਜ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਲੰਗਰ ਛਕਿਆ। ਦਫਤਰ ਧਰਮ ਪ੍ਰਚਾਰ ਕਮੇਟੀ ਆਉਣ ਉਪਰੰਤ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿਵਲ ਜੱਜ ਗੁਰਜੀਤ ਕੌਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਮੁਕੱਦਸ ਅਸਥਾਨ ਹੈ ਜਿਥੇ ਸਭ ਧਰਮਾਂ ਤੇ ਜਾਤਾਂ ਦੇ ਲੋਕ ਨਤਮਸਤਿਕ ਹੋਣ ਆਉਂਦੇ ਹਨ ਤੇ ਮੂੰਹ ਮੰਗੀਆਂ ਮੁਰਾਦਾਂ ਪਾਉਂਦੇ ਹਨ। ਇਸ ਮੌਕੇ ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਮਨਜੀਤ ਸਿੰਘ ਇੰਚਾਰਜ, ਸ. ਸਤਨਾਮ ਸਿੰਘ ਇੰਚਾਰਜ, ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।