ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ, ਥਾਂ ਥਾਂ ‘ਤੇ ਹੋਇਆ ਸਵਾਗਤ

ਅੰਮ੍ਰਿਤਸਰ, ੪ ਅਪ੍ਰੈਲ– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੭ ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ ਜੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੇ ਅਗਲੇ ਪੜਾਅ ਲਈ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪ੍ਰਚਾਰਕ ਸਾਹਿਬਾਨ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ, ਜਥੇਦਾਰ ਗੁਰਨਾਮ ਸਿੰਘ ਜੱਸਲ, ਸ. ਪਰਮਵੀਰ ਸਿੰਘ ਲਾਡੀ ਅਕਾਲੀ ਆਗੂ, ਸ. ਤਰਲੋਕ ਸਿੰਘ ਡੁੱੱਗਰੀ, ਸ. ਵੱਸਣ ਸਿੰਘ ਤੋਂ ਇਲਾਵਾ ਮੈਨੇਜਰ ਸ. ਹਰਜੀਤ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਸ. ਬਿਕਰਮਜੀਤ ਸਿੰਘ ਮੈਨੇਜਰ ਰਮਦਾਸ, ਸ. ਨਿਰੰਜਨ ਸਿੰਘ ਸੁਪਰਵਾਈਜ਼ਰ ਤੇ ਸ. ਕੁਲਬੀਰ ਸਿੰਘ ਮਟੀਆ, ਸ. ਭੁਪਿੰਦਰ ਸਿੰਘ, ਮਾਝਾ ਜੋਨ ਦੇ ਇੰਚਾਰਜ ਭਾਈ ਜਸਵਿੰਦਰ ਸਿੰਘ ਸ਼ਹੂਰ, ਸ. ਗੁਰਨਾਮ ਸਿੰਘ, ਸ. ਅਮਰੀਕ ਸਿੰਘ, ਸ. ਬਲਬੀਰ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਸ. ਮਨਜੀਤ ਸਿੰਘ ਤੇ ਸ. ਸਿਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।