ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ ੨੭ ਜਨਵਰੀ- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਵਿਚ ੩੫੦ ਤੋਂ ਜਿਆਦਾ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ, ਜਦਕਿ ਦੋ ਦਿਨਾਂ ਖੂਨਦਾਨ ਕੈਂਪ ਵਿਚ ਸੰਗਤਾਂ ਨੇ ਕਰੀਬ ੨੫੦ ਯੂਨਿਟ ਖੂਨ ਦਾਨ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਕਵੀ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿਚ ਸ਼ਾਮਲ ਪੰਥਕ ਕਵੀਆਂ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜੀਵਨ ਇਤਿਹਾਸ ਨੂੰ ਕਵਿਤਾਵਾਂ ਰਾਹੀਂ ਬਿਆਨ ਕੀਤਾ।
ਇਸੇ ਸਬੰਧ ਵਿਚ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਈ। ਇਸ ਮੌਕੇ ਧਾਰਮਿਕ ਸਭਾ-ਸੁਸਾਇਟੀਆਂ, ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਗੱਤਕਾ ਪਾਰਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਟ, ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾ ਕੋਹਨਾ, ਸ. ਸੁਖਬੀਰ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਇੰਚਾਰਜ ਸ. ਸੁਖਬੀਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਇੰਦਰਮੋਹਨ ਸਿੰਘ ਅਨਜਾਣ ਤੇ ਸ. ਨਿਰਮਲ ਸਿੰਘ ਆਦਿ ਮੌਜੂਦ ਸਨ।