ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ : 30 ਮਈ (        ) ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਪਾਕਿਸਤਾਨ ਜਾਣ ਵਾਲਾ ਯਾਤਰੀ ਜਥਾ ਇਸ ਵਾਰ ਰੋਸ ਵਜੋਂ ਨਹੀਂ ਭੇਜਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ  ਕਮੇਟੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਯਾਤਰਾ ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ (ਪਾਕਿਸਤਾਨ) ਵਿਖੇ ਜੂਨ ੨੦੧੬ ਨੂੰ ਜਾ ਰਹੇ ਯਾਤਰੀਆਂ ਦੇ ਪਾਸਪੋਰਟ ਮਿਤੀ ੩੧ ਮਈ ੨੦੧੬ ਤੋਂ ੯ ਜੂਨ ੨੦੧੬ ਤੀਕ ਵੀਜ਼ੇ ਲਗਾਉਣ ਲਈ ਹਾਈ ਕਮਿਸ਼ਨ ਪਾਕਿਸਤਾਨ ਨਵੀਂ ਦਿੱਲੀ ਦੇ ਦਫਤਰ ਵਿਖੇ ਦਫਤਰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਨੁਮਾਇੰਦੇ ਭੇਜੇ ਗਏ ਸਨ। ਪਰ ਹਾਈ ਕਮਿਸ਼ਨ (ਪਾਕਿਸਤਾਨ), ਨਵੀਂ ਦਿੱਲੀਂ ਵੱਲੋਂ ਹੁਣ ਤੀਕ ਦਫਤਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਵੀਜ਼ੇ ਨਹੀਂ ਮਿਲੇ। ਜਿਸਦੇ ਰੋਸ ਵਜੋਂ ਇਸ ਵਾਰ ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਪਾਕਿਸਤਾਨ ਜਾਣ ਵਾਲਾ ਜਥਾ ਨਹੀਂ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਜਥੇ ਦੇ ਨਾਮ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮੇਂ ੨੦ ਤੋਂ ੨੯ ਜੂਨ ਤਕ ਜਾਣ ਵਾਲੇ ਜਥੇ ਵਿਚ ਸ਼ਾਮਲ ਕੀਤੇ ਜਾਣਗੇ। ਫਿਰ ਵੀ ਜੋ ਯਾਤਰੀ ਇਸ ਜਥੇ ਵਿਚ ਨਹੀਂ ਜਾਣਾ ਚਾਹੁੰਦੇ ਉਹ ਕਿਸੇ ਦਫਤਰੀ ਸਮੇਂ ਵਿਚ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਆ ਕੇ ਆਪਣੇ ਪਾਸਪੋਰਟ ਲੈ ਸਕਦੇ ਹਨ।