ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ -ਭਾਈ ਲੌਂਗੋਵਾਲ

ਇਸ ਮੌਕੇ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਭਾਈ ਮਹਿੰਗਾ ਸਿੰਘ ਬੱਬਰ ਦੇ ਪਰਿਵਾਰਕ ਮੈਂਬਰਾਂ ਨੂੰ ਭਾਈ ਲੌਂਗੋਵਾਲ ਨੇ ਗੁਰੂ ਬਖਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਇਕਬਾਲ ਸਿੰਘ ਮੁਖੀ, ਸ. ਬਘੈਲ ਸਿੰਘ, ਸ. ਜਗਤਾਰ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇੰਦਰਜੀਤ ਸਿੰਘ ਬਾਗੀ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਸਰਬਜੀਤ ਸਿੰਘ ਪਾਰੋਵਾਲ, ਸ. ਗੁਰਦਿਆਲ ਸਿੰਘ, ਸ. ਗੁਰਦੇਵ ਸਿੰਘ, ਸ. ਮਨਯੋਧ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਜਗਮੀਤ ਕੌਰ, ਭਾਈ ਦਵਿੰਦਰਪਾਲ ਸਿੰਘ, ਭਾਈ ਹਾਕਮ ਸਿੰਘ, ਬੀਬੀ ਹਰਵਿੰਦਰ ਕੋਰ, ਡਾ. ਮਨਜੀਤ ਸਿੰਘ ਵੀ ਮੌਜੂਦ ਸਨ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਭਾਰਤ ਸਰਕਾਰ-ਭਾਈ ਲੌਂਗੋਵਾਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਪਾਕਿਸਤਾਨ ਨੇ ਕੋਰੋਨਾ ਮਗਰੋਂ ਲਾਂਘਾ ਖੋਲ੍ਹਣ ਦੀ ਪਹਿਲਕਦਮੀਂ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੁਣ ਜਦੋਂ ਸਰਕਾਰਾਂ ਵੱਲੋਂ ਕੋਰੋਨਾ ਕਾਰਨ ਕੀਤੀ ਤਾਲਾਬੰਦੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰ ਤਰ੍ਹਾਂ ਦੇ ਅਦਾਰਿਆਂ ਤੇ ਧਾਰਮਿਕ ਅਸਥਾਨਾਂ ਤੋਂ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ, ਤਾਂ ਅਜਿਹੇ ਵਿਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਮੈਂਬਰ ਪਾਰਲੀਮੈਂਟ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਭਾਰਤ ਸਰਕਾਰ ਤੱਕ ਪਹੁੰਚ ਕਰਨ।