ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)

ਅੰਮ੍ਰਿਤਸਰ 5 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੮ ਜੁਲਾਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
 ਇਥੋਂ ਜਾਰੀ ਪ੍ਰੈਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਨਿਰਦੇਸ਼ਾਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੮ ਜੁਲਾਈ ਨੂੰ ਸਵੇਰੇ ੯.੩੦ ਵਜੇ ਪੈਣਗੇ, ਉਪਰੰਤ ਧਾਰਮਿਕ ਦੀਵਾਨ ਸਜਣਗੇ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।