ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 25 ਮਈ-
ਬੀਤੇ ਸਮੇਂ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ, ਸੁਪਰਵਾਈਜ਼ਰ ਸ. ਜੱਸਾ ਸਿੰਘ, ਸ. ਜਸਪਾਲ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਦੀਵਾਨ ਸਿੰਘ, ਡਰਾਈਵਰ ਸ. ਮਹਿੰਦਰ ਸਿੰਘ, ਸੇਵਾਦਾਰ ਭਾਈ ਰਣਜੋਧ ਸਿੰਘ, ਸ. ਸੁੱਚਾ ਸਿੰਘ ਤੇ ਸਫ਼ਾਈ ਸੇਵਾਦਾਰ ਸ੍ਰੀ ਪ੍ਰੇਮ ਕੁਮਾਰ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜਿਸ ਵਿਚ ਸੇਵਾ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।