ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 12 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਬਣਨ ’ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਜਥੇਦਾਰ ਰਣੀਕੇ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਜ਼ੁੰਮੇਵਾਰੀ ਦਿੱਤੀ ਗਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿ ਕੇ ਨਿਭਾਉਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਹਰਿੰਦਰ ਸਿੰਘ ਰੋਮੀ ਤੇ ਸ. ਸਰਬਜੀਤ ਸਿੰਘ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।