ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ 22 ਅਪ੍ਰੈਲ (        ) ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਅਖ਼ਬਾਰਾਂ ‘ਚ ਛਪੀ ਉਸ ਖ਼ਬਰ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ਹੈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਤੇ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੀਆਂ ਮਹਿਲਾਂ ਮੁਲਾਜ਼ਮਾਂ ਨੂੰ ਪ੍ਰਸੂਤਾ ਛੁੱਟੀ ਦੌਰਾਨ ਤਨਖ਼ਾਹ ਨਾ ਦੇ ਕੇ ੧੦੦ ਕਰੋੜ ਰੁਪਏ ਦਾ ਘਪਲਾ ਕਰਨ ਦੀ ਗੱਲ ਕਹੀ ਗਈ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ‘ਚ ਜੋ ਮਹਿਲਾ ਮੁਲਾਜ਼ਮ ਰੈਗੂਲਰ ਜਾਂ ਕੰਟਰੈਕਟ ਬੇਸ ‘ਤੇ ਹਨ ਅਤੇ ੨ ਸਾਲ ਦੀ ਸੇਵਾ ਪੂਰੀ ਕਰ ਚੁੱਕੀਆਂ ਹੋਣ ਉਨ੍ਹਾਂ ਲਈ ੧੨੦ ਦਿਨਾਂ ਦੀ ਪ੍ਰਸੂਤਾ ਛੁੱਟੀ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਬੱਚੇ ਦਰਮਿਆਨ ੨ ਸਾਲ ਦਾ ਅੰਤਰ ਹੋਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸਮੇਂ ਦੋ ਵਾਰ ਪ੍ਰਸੂਤਾ ਛੁੱਟੀ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ ਤੇ ਕਿਸੇ ਵੀ ਮਹਿਲਾ ਮੁਲਾਜ਼ਮ ਨਾਲ ਧੱਕਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਤਹਿਤ ਹੀ ਪ੍ਰਸੂਤਾ ਛੁੱਟੀ ਦੌਰਾਨ ਤਨਖ਼ਾਹ ਦਿੱਤੀ ਜਾ ਰਹੀ ਹੈ।