ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 17 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਖੰਨਾ ਦੀ ਅਧਿਆਪਕ ਬੀਬੀ ਰੁਪਿੰਦਰ ਕੌਰ ਦੇ ਰੋਡ ਐਕਸੀਡੈਂਟ ਵਿਚ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਖੰਨਾ ਦੀਆਂ ਅਧਿਆਪਕਾਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਦਫਤਰੀ ਕੰਮ ਲਈ ਆਈਆਂ ਸਨ। ਵਾਪਸੀ ਸਮੇਂ ਮਕਸੂਦਾਂ (ਜਲੰਧਰ) ਨੇੜੇ ਗੱਡੀ ਦਾ ਐਕਸੀਡੈਂਟ ਹੋ ਗਿਆ, ਜਿਸ ਵਿਚ ਅਧਿਆਪਕ ਬੀਬੀ ਰੁਪਿੰਦਰ ਕੌਰ ਅਕਾਲ ਚਲਾਣਾ ਕਰ ਗਏ ਅਤੇ ਤਿੰਨ ਹੋਰ ਅਧਿਆਪਕ ਜ਼ਖਮੀ ਹੋ ਗਈਆਂ ਹਨ। ਐਡਵੋਕੇਟ ਧਾਮੀ ਨੇ ਬੀਬੀ ਰੁਪਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਕਾਲ ਚਲਾਣਾ ਕਰ ਗਈ ਬੀਬੀ ਰੁਪਿੰਦਰ ਕੌਰ ਦੇ ਪਰਿਵਾਰ ਦੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜ਼ਖਮੀ ਅਧਿਆਪਕਾਂ ਦੇ ਇਲਾਜ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਦੇ ਮੈਨੇਜਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜਿਸ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਜ਼ਖਮੀ ਅਧਿਆਪਕਾਂ ਦੀ ਸੇਹਤਯਾਬੀ ਲਈ ਅਰਦਾਸ ਵੀ ਕੀਤੀ।