ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਸ਼ੁੱਕਰਵਾਰ, ੮ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੧ ਮਾਰਚ, ੨੦੨੫ (ਅੰਗ: ੭੦੦)

intਅੰਮ੍ਰਿਤਸਰ 20 ਮਈ (      ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ੨੩ ਮਈ ਨੂੰ ਰੱਖੀ ਗਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੁਣ ੨੬ ਮਈ ਨੂੰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਹੋਵੇਗੀ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਇਹ ਇਕੱਤਰਤਾ ਪਹਿਲਾ ੨੩ ਮਈ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹੰਦ ਵਿਖੇ ਹੋਣੀ ਸੀ ਜੋ ਮੁਲਤਵੀ ਕਰਕੇ ਹੁਣ ੨੬ ਮਈ ਨੂੰ ਸਵੇਰੇ ੧੧ ਵਜੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਰੱਖੀ ਗਈ ਹੈ।ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਕਰਨਗੇ।ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ, ਸੈਕਸ਼ਨ-੮੫, ੮੭ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।