** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ ੨੮ ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੨੯ ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਪਿੰਡ ਕਟਾਣਾ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਸਵੇਰੇ ੧੧ ਵਜੇ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ, ਸੈਕਸ਼ਨ-੮੫, ੮੭, ਟਰੱਸਟ, ਅਮਲਾ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।