ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

sਅੰਮ੍ਰਿਤਸਰ ੧੧ ਨਵੰਬਰ  (   ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੧੨ ਨਵੰਬਰ ਨੂੰ ਦੁਪਹਿਰ ੧੨ ਵਜੇ ਇਕੱਤਰਤਾ ਘਰ, ਪ੍ਰਬੰਧਕੀ ਬਲਾਕ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਇਕੱਤਰਤਾ ‘ਚ ਅਮਲਾ ਵਿਭਾਗ, ਸੈਕਸ਼ਨ ੮੫, ੮੭ ਅਤੇ ਹੋਰਨਾਂ ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਵੇਗਾ।