ਅੰਮ੍ਰਿਤਸਰ 22 ਨਵੰਬਰ ( ) – ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੨੩ ਨਵੰਬਰ ਨੂੰ ਦੁਪਹਿਰ ੧੧ ਵਜੇ ਰੱਖੀ ਗਈ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਇਕੱਤਰਤਾ ‘ਚ ਅਮਲਾ ਵਿਭਾਗ, ਸੈਕਸ਼ਨ ੮੫, ੮੭ ਅਤੇ ਹੋਰਨਾਂ ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਵੇਗਾ।