ਅੰਮ੍ਰਿਤਸਰ : 3 ਜੁਲਾਈ ( )-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੧੪ ਜੁਲਾਈ ਨੂੰ ਸੱਦ ਲਈ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਬੈਠਕ ਇਸ ਵਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਇਕੱਤਰਤਾ ਹਾਲ ਵਿਖੇ ੧੪ ਜੁਲਾਈ ਨੂੰ ਸਵੇਰੇ ੧੧-੦੦ ਵਜੇ ਆਰੰਭ ਹੋਵੇਗੀ। ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ (੮੫), ਸੈਕਸ਼ਨ (੮੭) ਦੇ ਗੁਰਦੁਆਰਾ ਸਾਹਿਬਾਨ, ਅਮਲਾ ਤੇ ਟਰੱਸਟ ਵਿਭਾਗ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।