ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਜਲਦ ਹੀ ਭਾਈ ਲੌਂਗੋਵਾਲ ਕਰਨਗੇ ਉਦਘਾਟਨ

ਅੰਮ੍ਰਿਤਸਰ, 24 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ ਅਤੇ ਇਸ ਦਾ ਜਲਦ ਹੀ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੀ ਕੀਤੀ ਹੈ। ਸ. ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਿਲਕੁਲ ਨਜ਼ਦੀਕ ਤਿਆਰ ਕੀਤਾ ਗਿਆ ਹੈ, ਜਿਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਵਿਚ ੩੦ ਕਮਰੇ ਅਤੇ ਇਕ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਪੁਰਾਤਨ ਕੁਝ ਕਮਰਿਆਂ ਵਿਚ ਚੱਲ ਰਿਹਾ ਸੀ ਅਤੇ ਹੁਣ ਆਧੁਨਿਕ ਲੋੜ ਅਨੁਸਾਰ ਨਵਾਂ ਦਫ਼ਤਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦਾ ਉਦਘਾਟਨ ਜਲਦ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਜਾਵੇਗਾ।