ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 26 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਵਿਦੇਸ਼ ਅੰਦਰ ਸਿੱਖ ਮਸਲਿਆਂ ਦੀ ਤਰਜ਼ਮਾਨੀ ਕੀਤੀ ਹੈ। ਭਾਵੇਂ ਕਿ ਸਿੱਖ ਸੰਸਥਾ ਨੂੰ ਸਮੇਂ ਸਮੇਂ ਕਈ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ, ਪਰੰਤੂ ਇਨ੍ਹਾਂ ਤੋਂ ਪਾਰ ਹੁੰਦਿਆਂ ਸ਼੍ਰੋਮਣੀ ਕਮੇਟੀ ਨੇ ਸੁਚੱਜੀ ਗੁਰਦੁਆਰਾ ਸੇਵਾ ਸੰਭਾਲ ਦੇ ਨਾਲ-ਨਾਲ ਸਿੱਖ ਸਰੋਕਾਰਾਂ ਦੀ ਪੈਰਵਾਈ ਕਰਦਿਆਂ ਆਪਣਾ ਇਕ ਸਦੀ ਦਾ ਸਫ਼ਰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਸੰਸਥਾ ਦੇ ਇਸ ਸਫ਼ਰ ਵਿਚ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਜਿਥੇ ਅੱਜ ਸਾਨੂੰ ਪੂਰਬਲੇ ਸੰਸਥਾਪਕ ਆਗੂਆਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰਾਂ ਦੀ ਹੌਸਲਾ ਅਫ਼ਜਾਈ ਵੀ ਜ਼ਰੂਰੀ ਹੈ। ਇਸੇ ਤਹਿਤ ਹੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।