ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੇ ਸਹੂਲਤਾਂ ਦੇਣ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ 30 ਸਤੰਬਰ (      )  ਸਰਹੱਦ ਤੇ ਜੰਗ ਦੇ ਖਤਰੇ ਕਾਰਨ ਬਣੇ ਤਣਾਅਪੂਰਨ ਮਾਹੌਲ ਕਰਕੇ ਆਪਣੇ ਘਰ ਬਾਰ ਛੱਡ ਕੇ ਸੁਰੱਖਿਅਤ ਥਾਵਾਂ/ਕੈਂਪਾਂ ‘ਚ ਪਹੁੰਚੇ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਰਿਹਾਇਸ਼ ਤੇ ਲੰਗਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।

ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਸਰਹੱਦੀ ਪਿੰਡਾਂ ਵਿੱਚ ਹਾਈ ਅਲਰਟ ਹੋਣ ਕਾਰਨ ਬਣੇ ਤਣਾਅ ਵਾਲੇ ਮਾਹੌਲ ਦੇ ਮਾਮਲੇ ਸਬੰਧੀ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਦੀ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਕਰਨ ਲਈ ਮਤਾ ਪਾਸ ਕੀਤਾ ਗਿਆ ਸੀ ਜਿਸ ਤਹਿਤ ਅੱਜ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਸ. ਬੇਦੀ ਨੇ ਕਿਹਾ ਕਿ ਇਸ ਸਬੰਧੀ ਅੱਜ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਇਕ ਟੀਮ ਨੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਇਸ ਟੀਮ ਵਿੱਚ ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ ਸ਼ਾਮਲ ਸਨ ਜਿਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਸ. ਮੰਗਵਿੰਦਰ ਸਿੰਘ ਖਾਪੜਖੇੜੀ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਸ ਟੀਮ ਨਾਲ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ।ਇਸ ਇਕੱਤਰਤਾ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਰਿਹਾਇਸ਼ ਅਤੇ ਲੰਗਰ ਆਦਿ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਹਿਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਮਨਜੀਤ ਸਿੰਘ ਅਤੇ ਸ. ਦਿਲਜੀਤ ਸਿੰਘ ਬੇਦੀ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਇਨ੍ਹਾਂ ਲੋਕਾਂ ਦੀਆਂ ਹਰ ਸਮੱਸਿਆ ਨੂੰ ਹੱਲ ਕਰਨ ਲਈ ਤੱਤਪਰ ਰਹਿਣਗੇ।

ਸ. ਬੇਦੀ ਨੇ ਕਿਹਾ ਕਿ ਮੁੱਢਲੇ ਤੌਰ ਤੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਪਿੰਡ ਠੱਠਾ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਡੇਰਾ ਬਾਬਾ ਨਾਨਕ, ਗੁਰਦੁਆਰਾ ਬਾਠ ਸਾਹਿਬ ਪਠਾਨਕੋਟ ਤੇ ਫਿਰੋਜ਼ਪੁਰ ਤੇ ਪਿੰਡ ਬਜਿਦਪੁਰ ਵਿੱਚ ਗੁਰਦੁਆਰਾ ਜਾਮਨੀ ਸਾਹਿਬ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿੱਚ ਲੋਕਾਂ ਦੇ ਠਹਿਰਾਅ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਗੁਰਦੁਆਰਾ ਸਾਹਿਬਾਨਾਂ ਵਿੱਚ ਵੀ ਅਜਿਹੇ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਹੱਦੀ ਪਿੰਡਾਂ ਵਾਲੇ ਗੁਰਦੁਆਰਾ ਸਾਹਿਬਾਨਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਸਹਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਸਤਲਾਣੀ ਸਾਹਿਬ ਵਿਖੇ ਪੂਰੇ ਸੁਰੱਖਿਆ ਨਾਲ ਪਹੁੰਚਾਏ ਗਏ ਹਨ।