ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ, 10 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਚੋਣ ਇਜਲਾਸ ਸਬੰਧੀ ਪ੍ਰਬੰਧਕੀ ਨਿਰਦੇਸ਼ ਦਿੱਤੇ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ ਬੁਲਾਇਆ ਗਿਆ ਹੈ ਜੋ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜ ਅਨੁਸਾਰ ਸਟਾਫ ਦੀਆਂ ਡਿਊਟੀਆਂ ਲਗਾਈਆਂ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੂੰ ਬੀਤੇ ਦਿਨੀਂ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਇਜਲਾਸ ਦੇ ਪ੍ਰਬੰਧਾਂ ਸਬੰਧੀ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਨਿਸ਼ਾਨ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮੁਖਤਾਰ ਸਿੰਘ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਅਜਾਦਦੀਪ ਸਿੰਘ, ਸ. ਦੀਪਇੰਦਰ ਸਿੰਘ, ਸ. ਨਿਰਵੈਲ ਸਿੰਘ, ਡਾ. ਅਮਰਜੀਤ ਕੌਰ, ਸ. ਸ਼ਾਹਬਾਜ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।