ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੂੰ ਸਥਾਈ ਰੂਪ ਦੇਣ ਲਈ ਚੰਡੀਗੜ• ‘ਚ ਮੀਟਿੰਗ ਅੱਜ

ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹੋਵੇਗੀ ਇਨਫਰਮੈਸ਼ਨ ਅਫ਼ਸਰਾਂ ਦੀ ਨਿਯੁਕਤੀ: ਪ੍ਰੋ. ਬਡੂੰਗਰ

ਪਟਿਆਲਾ 24 ਜੁਲਾਈ (    ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੂੰ ਸਥਾਈ ਰੂਪ ਦੇਣ ਲਈ ਤਿਆਰੀਆਂ ਮੁਕੰਮਲ ਹੋ ਰਹੀਆਂ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਚ ਅਧਿਕਾਰੀਆਂ ਦੀਆਂ ਪੱਕੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਜਿਸ ਨੂੰ ਅੰਤਿਮ ਰੂਪ ਦੇਣ ਲਈ ਅੱਜ 25 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਸਬ-ਦਫ਼ਤਰ ਚੰਡੀਗੜ• ਵਿਖੇ ਵਿਸੇਸ਼ ਇਕੱਤਰਤਾ ਹੋ ਰਹੀ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਡਾਇਰੈਕਟੋਰੇਟ ਨੂੰ ਪਹਿਲਾਂ ਆਰਜੀ ਤੌਰ ਤੇ ਚਲਾਇਆ ਜਾ ਰਿਹਾ ਸੀ। ਹੁਣ ਸਮੁੱਚੇ ਪ੍ਰਬੰਧ ਨੂੰ ਸਥਾਈ ਰੂਪ ਵਿਚ ਚਲਾਉਣ ਲਈ ਨਵੀਆਂ ਨਿਯੁਕਤੀਆਂ ਕਰਨ ਦਾ ਨਿਰਣਾ ਲਿਆ ਜਾਣਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਡਾਇਰੈਕਟਰ, ਉਪ-ਡਾਇਰੈਕਟਰ, ਸਹਾਇਕ ਡਾਇਰੈਕਟਰ ਨੂੰ ਅਧਿਕਾਰ ਦੇਣ ਬਾਰੇ ਵਿਚਾਰ ਚਰਚਾ ਵੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਡਾਇਰੈਕਟਰ ਐਜੂਕੇਸ਼ਨ ਨੂੰ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਰਾਹੀਂ ਚਲਾਇਆ ਜਾ ਰਿਹਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਤੋਂ ਆ ਰਹੀ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਨਵੇਂ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਵਿਦਵਾਨਾਂ ਤੋਂ ਅਰਜੀਆਂ ਮੰਗੀਆਂ ਗਈਆਂ ਹਨ। ਹੁਣ ਤਕ 16 ਅਰਜੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਹਨਾਂ ਦੱਸਿਆ ਕਿ ਇਸ ਮਨੋਰਥ ਲਈ ਦੋ ਇਨਫਰਮੈਸ਼ਨ ਅਫ਼ਸਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ ਤਾਂ ਕਿ ਦੁਨੀਆਂ ਦੇ ਕਿਸੇ ਵੀ ਹਿੱਸੇ ਵਿਚੋਂ ਆਏ ਸ਼ਰਧਾਲੂ ਦੀ ਭਾਸ਼ਾ ਸਮਝਕੇ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਇੰਟਰਨੈੱਟ ਸਿਸਟਮ ਨੂੰ ਹੋਰ ਸਚਾਰੂ ਰੂਪ ਵਿਚ ਚਲਾਉਣ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

ਪ੍ਰੋ. ਬਡੂੰਗਰ ਨੇ ਅੰਮ੍ਰਿਤਧਾਰੀ ਸਿੱਖ ਬੀਬੀ ਦੇ ਮਾਮਲੇ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ•ਾਂ ਨਾਲ ਮਦੱਦ ਕਰੇਗੀ ਦੇ ਅੰਤ੍ਰਿੰਗ ਮੈਂਬਰ ਨਿਰਮਲ ਸਿੰਘ ਹਰਿਆਉ ਉਸ ਦੇ ਮਾਪਿਆਂ ਨੂੰ ਮਿਲਕੇ ਆਏ ਹਨ ਅਤੇ ਮੇਰੇ ਨਾਲ ਫੌਨ ‘ਤੇ ਗੱਲ ਵੀ ਕਰਵਾਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੀ ਹਰ ਤਰ•ਾਂ ਨਾਲ ਮਦੱਦ ਕਰੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਵਿਚ 2019 ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਇਸ ਦਿਹਾੜੇ ਨੂੰ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਹ ਪ੍ਰਕਾਸ਼ ਦਿਹਾੜਾ ਮਨਾਉਣ ਲਈ ਇਕ ਪੰਜਾ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਸਬੰਧਤ ਫਰੀ ਲਿਟਰੇਚਰ ਵੰਡਿਆ ਜਾਣਾ ਹੈ, ਜਿਸ ਨੂੰ ਇਹ ਕਮੇਟੀ ਤਿਆਰ ਕਰਵਾਏਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਉ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ ਵੀ ਮੌਜੂਦ ਸਨ।