ਅੰਮ੍ਰਿਤਸਰ, 31 ਜੁਲਾਈ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਬਲਕਾਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਇਕੱਤਰਤਾ ਹਾਲ ‘ਚ ਰੱਖੇ ਗਏ ਸਾਦਾ ਵਿਦਾਇਗੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਸ. ਬਲਕਾਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਵਿਭਾਗਾਂ ਵਿਚ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਈ ਸੇਵਾ ਨਵੇਂ ਮੁਲਾਜਮਾਂ ਲਈ ਸੇਧਮਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਸ. ਬਲਕਾਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਸੇਵਾ ਮੁਕਤ ਹੋਏ ਸ. ਬਲਕਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਮਾਣ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਸ. ਬਲਕਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਹੋਰਨਾ ਤੋਂ ਇਲਾਵਾ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।