ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

 

ਅੰਮ੍ਰਿਤਸਰ, 30 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾ ਰਹੇ ਗੁਰਦੁਆਰਾ ਇੰਸਪੈਕਟਰ ਸ. ਸੁਖਦੇਵ ਸਿੰਘ ਬੱਬਰ ਦੀ ਸੇਵਾਮੁਕਤੀ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਸੁਖਦੇਵ ਸਿੰਘ ਬੱਬਰ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਸ. ਸੁਖਦੇਵ ਸਿੰਘ ਬੱਬਰ ਦੀਆਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਵਿਚਾਰ ਪ੍ਰਗਟ ਕੀਤੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਿਖੇ ਸਫ਼ਾਈ ਸੇਵਾਦਾਰ ਵਜੋਂ ਡਿਊਟੀ ਨਿਭਾ ਰਹੇ ਤੀਰਥ ਰਾਮ ਨੂੰ ਵੀ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕਰਕੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਗੁਰਪ੍ਰੀਤ ਸਿੰਘ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਵਾਈਜ਼ਰ ਸ. ਹਰਪਾਲ ਸਿੰਘ, ਇੰਸਪੈਕਟਰ ਸ. ਸਰਬਜੀਤ ਸਿੰਘ, ਸ. ਹਰਭਗਵਾਨ ਸਿੰਘ, ਸ. ਗੁਰਲਾਲ ਸਿੰਘ ਆਦਿ ਮੌਜੂਦ ਸਨ।
ਇਨ੍ਹਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਵਜੋਂ ਸੇਵਾ ਨਿਭਾਉਂਦੇ ਰਹੇ ਸ. ਹਰਪ੍ਰੀਤ ਸਿੰਘ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ. ਹਰਪ੍ਰੀਤ ਸਿੰਘ ਨੇ ਬੀਤੇ ਸਮੇਂ ਅੰਦਰ ਸਵੈ-ਇੱਛਤ ਤੌਰ ’ਤੇ ਸੇਵਾਮੁਕਤੀ ਲੈ ਲਈ ਸੀ, ਜਿਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡੀਸ਼ਨਲ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ ਤੇ ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।