ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨ ਸਤੰਬਰ ੨੦੧੭- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ (ਕਪੂਰਥਲਾ) ਦੇ ਵਿਦਿਆਰਥੀ ਸੁਖਪਾਲ ਸਿੰਘ ਸਾਊਥ ਅਫਰੀਕਾ ਪਾਵਰ ਲਿਫਟਿੰਗ ਕਾਮਨਵੈਲਥ ਖੇਡਾਂ ਵਿਚ ਭਾਰਤ ਵੱਲੋਂ ਖੇਡੇਗਾ। ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਵੱਲੋਂ ਉਸਨੂੰ ਸਾਊਥ ਅਫਰੀਕਾ ਲਈ ਰਵਾਨਾ ਕਰਨ ਤੋਂ ਪਹਿਲਾਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਮਨਾਵਾਂ ਨੇ ਆਖਿਆ ਕਿ ਪਿੰਡ ਇਬਰਾਹੀਮ ਵਾਲਾ ਦੇ ਵਸਨੀਕ ਸ. ਸੁਖਦੇਵ ਸਿੰਘ ਦੇ ਹੋਣਹਾਰ ਪੁੱਤਰ ਸੁਖਪਾਲ ਸਿੰਘ ਜਿਥੇ ਸਖਤ ਮਿਹਨਤ ਅਤੇ ਦ੍ਰਿੜ੍ਹਤਾ ਨਾਲ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਿਹਾ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ‘ਤੇ ਵੱਡੀਆਂ ਆਸਾਂ ਹਨ। ਉਨ੍ਹਾਂ ਸੁਖਪਾਲ ਸਿੰਘ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਉਸਦੀ ਕਾਮਯਾਬੀ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਸ. ਕੇਵਲ ਸਿੰਘ ਐਡੀਸ਼ਨਲ ਸਕੱਤਰ, ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ ਸਪੋਰਟਸ, ਸ. ਸਤਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੇ ਹੋਰ ਹਾਜ਼ਰ ਸਨ।