ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 19 ਅਗਸਤ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜਿਥੇ ਪ੍ਰਬੰਧਾਂ ਸਬੰਧੀ ਮੁਲਾਂਕਣ ਕੀਤਾ, ਉਥੇ ਹੀ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਨਾਲ ਸਬੰਧਤ ਮੁਲਾਜ਼ਮਾਂ ਨੂੰ ਆਪਣੇ ਕੰਮ ਪ੍ਰਤੀ ਜਵਾਬਦੇਹੀ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਇਕੱਤਰਤਾ ਵਿਚ ਹਰ ਕੰਮ ਆਪਸੀ ਮਿਲਵਰਤਨ ਅਤੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।
ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੰਮ ਪ੍ਰਤੀ ਸਮਰਪਣ ਭਾਵਨਾ ਅਤੇ ਆਪਣੇ ਤੋਂ ਹੇਠਲੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਚੱਲਣ ਨਾਲ ਚੰਗੇ ਨਤੀਜੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਦੀ ਮਨਸ਼ਾ ਅਨੁਸਾਰ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪ੍ਰਤੀ ਇਮਾਨਦਾਰਾਨਾ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਵਿਭਾਗਾਂ ਦੇ ਕੰਮਾਂ ਵਿਚ ਹੋਰ ਤੇਜ਼ੀ ਅਤੇ ਨਿਖਾਰ ਲਿਆਉਣ ਦੇ ਯਤਨ ਕੀਤੇ ਜਾਣ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇੱਕ ਸੰਗਤੀ ਅਦਾਰਾ ਹੈ ਅਤੇ ਇਥੇ ਆਉਣ ਵਾਲੇ ਬਾਹਰੀ ਲੋਕਾਂ ਨੂੰ ਇਸ ਵਿਚੋਂ ਗੁਰਮਤਿ ਦੀ ਝਲਕ ਪੈਣੀ ਚਾਹੀਦੀ ਹੈ ਅਤੇ ਅਜਿਹਾ ਮਾਹੌਲ ਸਿਰਜਣ ਲਈ ਸਮੂਹ ਅਧਿਕਾਰੀ ਸੰਜੀਦਗੀ ਨਾਲ ਆਪਣੇ ਵਿਭਾਗਾਂ ਦੇ ਮੁਲਾਜ਼ਮਾਂ ਦਾ ਨਿਰੀਖਣ ਕਰਨ ਅਤੇ ਕੰਮ ਤੋਂ ਕੰਨੀਂ ਕਤਰਾਉਣ ਵਾਲੇ ਮੁਲਾਜ਼ਮਾਂ ਬਾਰੇ ਵੀ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਵੱਕਾਰ ਨੂੰ ਬੁਲੰਦੀ ’ਤੇ ਲੈ ਕੇ ਜਾਈਏ।
ਇਸ ਮੌਕੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ, ਸ. ਦਿਲਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਿੰਦਰਪਾਲ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਜਗਜੀਤ ਸਿੰਘ, ਸ. ਮਹਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਜਸਵਿੰਦਰ ਸਿੰਘ ਦੀਪ ਆਦਿ ਹਾਜ਼ਰ ਸਨ।